|
| ਕਸ਼ਮੀਰ ਭਾਰਤ ਦਾ ਹਿੱਸਾ:ਲਾਲੂ |
| ਜੰਮੂ(ਭਾਸ਼ਾ), ਸੋਮਵਾਰ, 7 ਅਪ੍ਰੈਲ 2008 ( 11:54 IST ) | |
ਅੱਤਵਾਦੀਆਂ ਅਤੇ ਪਾਕਿਸਤਾਨ ਨੂੰ ਇੱਕ ਸਪਸ਼ਟ ਸੁਨੇਹਾ ਦਿੰਦੇ ਹੋਏ ਰੇਲ ਮੰਤਰੀ ਲਾਲੂ ਪ੍ਰਸਾਦ ਯਾਦਵ ਨੇ ਅੱਜ ਕਿਹਾ ਕਿ ਜੰਮੂ ਕਸ਼ਮੀਰ ਪੂਰੀ ਤਰ੍ਹਾਂ ਨਾਲ ਭਾਰਤ ਦਾ ਹਿੱਸਾ ਹੈ ਅਤੇ ਇਸ ਅੰਦਰੂਨੀ ਮੁੱਦੇ ਵਿਚ ਕਿਸੇ ਨੂੰ ਵੀ ਦਖਲ ਅੰਦਾਜੀ ਦੀ ਇਜ਼ਾਜ਼ਤ ਨਹੀਂ ਦਿੱਤੀ ਜਾਵੇਗੀ.
ਉਹਨਾਂ ਕਿਹਾ ਕਿ ਕੇਂਦਰ ਸਰਕਾਰ ਰਾਜ ਨੂੰ ਪੂਰੇ ਦੇਸ਼ ਨਾਲ ਜੋੜਨ ਲਈ ਕਦਮ ਚੁੱਕ ਰਹੀ ਹੈ ਅਤੇ ਇਸ ਨੂੰ ਅਲਗਾਵਵਾਦੀ ਨਾਅਰਿਆਂ ਨਾਲ ਵੱਖ ਨਹੀਂ ਕੀਤਾ ਜਾ ਸਕਦਾ.ਲਾਲੂ ਨੇ ਕਿਹਾ ਕਿ ਜੋ ਇਹ ਸਮਝਦੇ ਹਨ ਉਹ ਗਲਤ ਹਨ.
ਇਸ ਮੌਕੇ ਰੇਲ ਮੰਤਰੀ ਨੇ ਕਿਹਾ ਕਿ ਰੇਲਵੇ ਊਧਮਪੁਰ-ਸ਼੍ਰੀਨਗਰ-ਬਾਰਾਮੂਲਾ ਵਿਚਕਾਰ 292 ਕਿਲੋਮੀਟਰ ਦੀ ਰੇਲ ਲਾਇਨ ਵਿਛਾ ਰਹੀ ਹੈ ਜਿਸ ਨਾਲ ਘਾਟੀ ਨੂੰ ਬਾਕੀ ਭਾਰਤ ਨਾਲ ਜੋੜਿਆ ਜਾਵੇਗਾ ਅਤੇ ਕਸ਼ਮੀਰ ਦੇ ਲੋਕਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਹੋਣਗੇ.
ਇਸ ਦੌਰਾਨ ਰਾਜ ਦੇ ਮੁੱਖ ਮੰਤਰੀ ਗੁਲਾਮ ਨਬੀ ਆਜ਼ਾਦ ਨੇ ਸਰਹੱਦੀ ਜਿਲ੍ਹਿਆਂ ਰਾਜੌਰੀ ਅਤੇ ਪੁੰਛ ਤੱਕ ਰੇਲ ਲਾਇਨ ਲਿਜਾਣ ਲਈ ਇੱਕ ਸਰਵੇਖਣ ਕਰਾਉਣ ਦਾ ਆਦੇਸ਼ ਜਾਰੀ ਕਰਨ ਲਈ ਕਿਹਾ.
| | (ਸਰੋਤ - ਵੈਬ ਦੁਨੀਆ) |
| |
| | | |
|
|
|
|
|
| ਸਿਤਾਰਿਆਂ ਦੇ ਸਿਤਾਰੇ - ਪੰਜਾਬ ਦੇ ਮੌਜੂਦਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਜਨਮ 8-12-1927 ਨੂੰ ਸਰਦਾਰ..... |
| |
|
|
|
|
 | | PR |
| | | ਯੂ, ਮੀ ਔਰ ਹਮ | | ਅਜੈ ਦੇਵਗਨ ਦੀ ਅਦਾਕਾਰੀ ਤਾਂ ਜੱਗ ਜ਼ਾਹਿਰ ਹੈ. 'ਯੂ, ਮੀ ਔਰ ਹਮ' ਦੇ ਰਾਹੀਂ ਅਸੀਂ ਨਿਰਦੇਸ਼ਕੀ.... |
|
| |
|
|
|
|
|
| ਵਪਾਰ ਖਬਰਾਂ - ਮਹਿੰਗੀ ਨੂੰ ਕੰਟਰੋਲ ਵਿੱਚ ਰੱਖਣ ਦੇ ਮਕਸਦ ਨਾਲ ਵਿੱਤ ਮੰਤਰੀ ਪੀ ਚਿਦੰਬਰਮ.. |
| |
|
|
|
|
|
|
|