|
| ਹੋਰਾਂ ਲਈ ਆਦਰਸ਼ ਗੁਜਰਾਤ ਸਰਕਾਰ:ਅਡਵਾਨੀ |
| ਨਵੀਂ ਦਿੱਲੀ(ਭਾਸ਼ਾ), ਵੀਰਵਾਰ, 1 ਮਈ 2008 ( 11:05 IST ) | |
ਭਾਜਪਾ ਦੇ ਪ੍ਰਧਾਨ ਮੰਤਰੀ ਅਹੁਦੇ ਦੇ ਉਮੀਦਵਾਰ ਅਤੇ ਸੀਨੀਅਰ ਨੇਤਾ ਲਾਲ ਕ੍ਰਿਸ਼ਨ ਅਡਵਾਨੀ ਨੇ ਕਿਹਾ ਕਿ ਗੁਜਰਾਤ ਵਿਚ ਨਰਿੰਦਰ ਮੋਦੀ ਦੀ ਅਗੁਵਾਈ ਵਾਲੀ ਭਾਜਪਾ ਸਰਕਾਰ ਨੂੰ ਹੋਰਨਾਂ ਰਾਜ ਸਰਕਾਰਾਂ ਲਈ ਆਦਰਸ਼ ਵਾਂਗ ਪੇਸ਼ ਕੀਤਾ ਜਾਵੇ.
ਭਾਰਤੀ ਉਦਯੋਗ ਪਰੀਸੰਘ(ਸੀਆਈਆਈ) ਦੇ ਸੰਮੇਲਨ ਨੂੰ ਸੰਬੋਧਿਤ ਕਰਦੇ ਹੋਏ ਅਡਵਾਨੀ ਨੇ ਨਰਿੰਦਰ ਮੋਦੀ ਦੇ ਕੰਮਕਾਜ ਦਾ ਜ਼ਿਕਰ ਕਰਦਿਆਂ ਇਹ ਸ਼ਬਦ ਕਹੇ.
ਸਰਕਾਰੀ ਕੰਮਕਾਜ ਵਿਚ ਇਮਾਨਦਾਰੀ ਯਕੀਨੀ ਬਨਾਉਣ ਵਿਚ ਨਾਕਾਮ ਰਹਿਣ ਲਈ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਉੱਪਰ ਹਮਲਾ ਕਰਦੇ ਹੋਏ ਅਡਵਾਨੀ ਨੇ ਕਿਹਾ ਕਿ ਮੋਦੀ ਸਰਕਾਰ ਇਸ ਲਈ ਕਾਮਯਾਬ ਰਹੀ ਕਿਉਂ ਕਿ ਉਸਨੇ ਭ੍ਰਿਸ਼ਟਾਚਾਰ ਨੂੰ ਬਿਲਕੁੱਲ ਵੀ ਬਰਦਾਸ਼ਤ ਨਹੀਂ ਕੀਤਾ.
ਉਹਨਾਂ ਕਿਹਾ ਕਿ ਮੋਦੀ ਆਪਣਾ ਟੀਚਾ ਹਾਸਲ ਕਰਨ ਵਿਚ ਕਾਮਯਾਬ ਰਹੇ ਹਨ.ਇਸ ਮੌਕੇ ਉਹਨਾਂ ਮੋਦੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਮੋਦੀ ਦੀ ਦ੍ਰਿੜ੍ਹ ਰਾਜਨੀਤਕ ਇੱਛਾ ਸ਼ਕਤੀ ਸਦਕਾ ਹੀ ਗੁਜਰਾਤ ਦੇਸ਼ ਦਾ ਝੋਂਪੜੀ ਮੁਕਤ ਪਹਿਲਾ ਰਾਜ ਬਣਿਆ.
ਅੰਦਰੂਨੀ ਸੁਰੱਖਿਆ ਦੇ ਮੁੱਦੇ ਉੱਪਰ ਅਡਵਾਨੀ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਅਨੁਦਾਨ ਦੀ ਘਾਟ ਕਾਰਣ ਸੰਗਠਿਤ ਅਪਰਾਧਾਂ ਨਾਲ ਨਜਿੱਠਣ ਦੇ ਕੰਮ ਵਿਚ ਮੋਦੀ ਸਰਕਾਰ ਨੂੰ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ.
| | (ਸਰੋਤ - ਵੈਬ ਦੁਨੀਆ) |
| |
| | | |
|
|
|
|
|
| ਸਿਤਾਰਿਆਂ ਦੇ ਸਿਤਾਰੇ - ਸ਼੍ਰੀਲੰਕਾ ਦੇ ਧਮਾਕੇਦਾਰ ਬੱਲੇਬਾਜ਼ ਸਨਤ ਜੈਸੂਰੀਆ ਦਾ ਜਨਮ 30 ਜੂਨ 1969 ਨੂੰ ਸਿੰਘ ਲਗਨ ਵਿੱਚ ਹੋਇਆ. ਉਹਨਾਂ ਦੀ ਜਨਮ ਰਾਸ਼ੀ.... |
| |
|
|
|
|
 | | AP |
| | | ਜੰਨਤ | | 'ਜੰਨਤ' ਇੱਕ ਅਜਿਹੇ ਸ਼ਖਸ ਦੀ ਕਹਾਣੀ ਹੈ, ਜੋ ਅਪਰਾਧ ਅਤੇ ਉਪਭੋਗ ਦੀ ਦਲਦਲ ਵਿੱਚ ਫੱਸ ਜਾਂਦਾ ਹੈ, ਜਦੋਂਕਿ ਉਹ ਸਵਰਗ ਦੀ ਤਲਾਸ਼ ਵਿੱਚ ਸੀ. ਅਰਜੁਨ ਇੱਕ ਲਾਪਰਵਾਹ.... |
|
| |
|
|
|
|
|
| ਵਪਾਰ ਖਬਰਾਂ - ਰੂਈਯਾ ਦੀ ਅਗਵਾਈ ਵਾਲੀ ਐੱਸਾਰ ਨੇ ਕਿਹਾ ਕਿ ਗੁਜਰਾਤ ਉੱਚ ਅਦਾਲਤ ਨੇ ਉਸਦੇ ਪੱਖ ਵਿੱਚ.... |
| |
|
|
|
|
|
|
|