ਯਾਹੂ! | ਮੇਰਾ ਯਾਹੂ! | ਮੇਲ
ਖੋਜ
 
   ਮੁੱਖਪੰਨਾ ਖਬਰਾਂ ਰਾਸ਼ਟਰੀ
ਪੀਐਮ ਨੂੰ ਮਿਲਣਗੇ ਧਰਮਿੰਦਰ
ਨਵੀਂ ਦਿੱਲੀ(ਭਾਸ਼ਾ), ਮੰਗਲਵਾਰ, 6 ਮਈ 2008   ( 11:56 IST )
ਫਿਲਮ ਕਲਾਕਾਰ ਅਤੇ ਸੰਸਦ ਮੈਂਬਰ ਧਰਮਿੰਦਰ ਰਾਜਸਥਾਨ ਦੇ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਲੈ ਕੇ ਚਾਲੂ ਬਜਟ ਸੈਸ਼ਨ ਖਤਮ ਹੋਣ ਮਗਰੋਂ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨਾਲ ਮੁੜ ਤੋਂ ਮੁਲਾਕਾਤ ਕਰਨਗੇ.

ਦਿੱਲੀ ਦੇ ਆਪਣੇ ਨਿਵਾਸ ਸਥਾਨ ਉੱਪਰ ਧਰਮਿੰਦਰ ਨੇ ਭਾਸ਼ਾ ਨੂੰ ਦੱਸਿਆ ਕਿ ਰਾਜਸਥਾਨ ਨਾਲ ਲੱਗਦੀ ਪਾਕਿਸਤਾਨੀ ਸਰਹੱਦ ਵੱਲ ਲਗਭੱਗ 150 ਗਜ਼ ਤੱਕ ਰਾਜਸਥਾਨ ਅਤੇ ਪੰਜਾਬ ਦੇ ਕਿਸਾਨਾਂ ਦੀਆਂ ਜਮੀਨਾਂ ਹਨ.ਇਹਨਾਂ ਨੂੰ ਜਲਦੀ ਹੀ ਮੁਆਵਜਾ ਦਿੱਤਾ ਜਾਵੇ.

ਉਹਨਾਂ ਕਿਹਾ ਕਿ ਇਹਨਾਂ ਕਿਸਾਨਾਂ ਨੂੰ ਆਪਣੇ ਖੇਤ ਤੱਕ ਜਾਣ ਵਿਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਵਾਰ-ਵਾਰ ਪੁੱਛ-ਗਿੱਛਾ ਦਾ ਸਾਹਮਣਾ ਕਰਨਾ ਪੈਂਦਾ ਹੈ.ਉਹਨਾਂ ਕਿਹਾ ਕਿ ਇਹਨਾਂ ਕਿਸਾਨਾਂ ਨੂੰ ਮੁਆਵਜਾ ਦੇ ਕੇ ਉਹਨਾਂ ਦੀ ਪਰੇਸ਼ਾਨੀ ਨੂੰ ਘੱਟ ਕੀਤਾ ਜਾਵੇ.

ਉਹਨਾਂ ਕਿਹਾ ਕਿ ਇਸ ਮਾਮਲੇ ਵਿਚ ਉਹ ਪ੍ਰਧਾਨ ਮੰਤਰੀ ਨੂੰ ਪਹਿਲਾਂ ਵੀ ਮਿਲ ਚੁੱਕੇ ਹਨ ਪਰ ਮਾਮਲੇ ਵਿਚ ਹੋ ਰਹੀ ਦੇਰੀ ਨੂੰ ਵੇਖਕੇ ਉਹ ਬਜਟ ਸੈਸ਼ਨ ਖਤਮ ਹੋਣ ਉੱਪਰ ਪ੍ਰਧਾਨ ਮੰਤਰੀ ਨੂੰ ਮੁੜ ਤੋਂ ਮਿਲਣ ਦੀ ਯੋਜਨਾ ਬਣਾ ਰਹੇ ਹਨ.

ਉਹਨਾਂ ਕਿਹਾ ਕਿ ਸੰਸਦ ਮੈਂਬਰ ਰਹਿੰਦੇ ਹੋਏ ਉਹਨਾਂ ਨੇ ਆਪਣੇ ਖੇਤਰ ਦੀਆਂ ਤਮਾਮ ਸਮੱਸਿਆਵਾਂ ਨੂੰ ਦੂਰ ਕਰਨ ਦੀ ਕੋਸ਼ਿਸ਼ ਕੀਤੀ ਅਤੇ ਆਪਣੇ ਲਈ ਨਿਰਧਾਰਤ ਐਮਪੀ ਲੈਡ ਫੰਡ ਦੀ ਵਰਤੋਂ ਪੂਰੀ ਤਰ੍ਹਾਂ ਜਨਤਾ ਦੀ ਸੇਵਾ ਲਈ ਕੀਤੀ ਹੈ.
(ਸਰੋਤ - ਵੈਬ ਦੁਨੀਆ)
 
ਹੋਰ ਵੀ...
ਮਹਿਲਾ ਰਿਜ਼ਰਵੇਸ਼ਨ ਬਿਲ ਨੂੰ ਹਰੀ ਝੰਡੀ
ਤੇਲਗੀ ਮੁੰਬਈ ਦੀ ਅਦਾਲਤ 'ਚ ਪੇਸ਼
ਮਹਿਲਾ ਰਿਜ਼ਰਵੇਸ਼ਨ ਬਿੱਲ 'ਤੇ ਕੇਂਦਰ ਚੁੱਪ
ਮੁਖਰਜੀ,ਤੇਂਦੁਲਕਰ,ਭੋਂਸਲੇ ਨੂੰ ਪਦਮ ਵਿਭੂਸ਼ਣ
ਵਣਜਾਰਾ ਦੀ ਨਾਰਕੋ ਵਿਸ਼ਲੇਸ਼ਣ ਜਾਂਚ ਟਲੀ
ਚੈਕ ਬਾਉਂਸ ਮਾਮਲੇ 'ਚ ਸ਼੍ਰੀਦੇਵੀ ਨੂੰ ਨੋਟਿਸ
ਗ੍ਰਹਿ-ਨਖੱਤਰ
ਸਿਤਾਰਿਆਂ ਦੇ ਸਿਤਾਰੇ - ਸ਼੍ਰੀਲੰਕਾ ਦੇ ਧਮਾਕੇਦਾਰ ਬੱਲੇਬਾਜ਼ ਸਨਤ ਜੈਸੂਰੀਆ ਦਾ ਜਨਮ 30 ਜੂਨ 1969 ਨੂੰ ਸਿੰਘ ਲਗਨ ਵਿੱਚ ਹੋਇਆ. ਉਹਨਾਂ ਦੀ ਜਨਮ ਰਾਸ਼ੀ....
ਅੱਗੇ ਪੜ੍ਹੋ|ਹੋਰ ਵੀ...
ਮਨੋਰੰਜਨ
AP
 
ਜੰਨਤ
'ਜੰਨਤ' ਇੱਕ ਅਜਿਹੇ ਸ਼ਖਸ ਦੀ ਕਹਾਣੀ ਹੈ, ਜੋ ਅਪਰਾਧ ਅਤੇ ਉਪਭੋਗ ਦੀ ਦਲਦਲ ਵਿੱਚ ਫੱਸ ਜਾਂਦਾ ਹੈ, ਜਦੋਂਕਿ ਉਹ ਸਵਰਗ ਦੀ ਤਲਾਸ਼ ਵਿੱਚ ਸੀ. ਅਰਜੁਨ ਇੱਕ ਲਾਪਰਵਾਹ....
ਖ਼ਤਰਨਾਕ ਸਫਰ 'ਟਸ਼ਨ'
ਸ਼ਹਿਰੀ ਜਿੰਦਗੀ ਦੀ ਝਲਕ 'ਸਿਰਫ਼..'
ਖਬਰਾਂ
ਵਪਾਰ ਖਬਰਾਂ - ਰੂਈਯਾ ਦੀ ਅਗਵਾਈ ਵਾਲੀ ਐੱਸਾਰ ਨੇ ਕਿਹਾ ਕਿ ਗੁਜਰਾਤ ਉੱਚ ਅਦਾਲਤ ਨੇ ਉਸਦੇ ਪੱਖ ਵਿੱਚ....
ਅੱਗੇ ਪੜ੍ਹੋ|ਹੋਰ ਵੀ...
Marketplace