ਯਾਹੂ! | ਮੇਰਾ ਯਾਹੂ! | ਮੇਲ
ਖੋਜ
 
   ਮੁੱਖਪੰਨਾ ਖਬਰਾਂ ਰਾਸ਼ਟਰੀ
ਹਿਰਾਸਤੀ ਮੌਤਾਂ 'ਚ ਵਾਧਾ,ਰਾਜਾਂ ਨੂੰ ਨਿਰਦੇਸ਼
ਨਵੀਂ ਦਿੱਲੀ(ਭਾਸ਼ਾ), ਐਤਵਾਰ, 11 ਮਈ 2008   ( 11:14 IST )
ਦੇਸ਼ ਵਿਚ ਹਿਰਾਸਤੀ ਮੌਤਾਂ ਵਿਚ ਲਗਾਤਾਰ ਵਾਧੇ ਨੂੰ ਵੇਖਦੇ ਹੋਏ ਕੇਂਦਰੀ ਗ੍ਰਹਿ ਮੰਤਰਾਲੇ ਨੇ ਸਾਰੀਆਂ ਰਾਜ ਸਰਕਾਰਾਂ ਅਤੇ ਕੇਂਦਰ ਸ਼ਾਸਤ ਰਾਜਾਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕਰਕੇ ਇਸ ਕਿਸਮ ਦੇ ਕਿਸੇ ਵੀ ਮਾਮਲੇ ਦੀ ਸੂਚਨਾ 24 ਘੰਟਿਆਂ ਅੰਦਰ ਰਾਸ਼ਟਰੀ ਮਨੁੱਖੀ ਅਧਿਕਾਰ ਆਯੋਗ ਨੂੰ ਦੇਣ ਲਈ ਕਿਹਾ ਹੈ.

ਕੇਂਦਰੀ ਗ੍ਰਹਿ ਰਾਜ ਮੰਤਰੀ ਸ਼੍ਰੀ ਪ੍ਰਕਾਸ਼ ਜਾਇਸਵਾਲ ਨੇ ਇਹ ਜਾਣਕਾਰੀ ਦਿੰਦਿਆਂ ਕਿਹਾ ਕਿ ਸਾਲ 2007-08 ਵਿਚ ਪੁਲਿਸ ਹਿਰਾਸਤ ਵਿਚ ਹੋਈਆਂ ਮੌਤਾਂ ਦੀ ਗਿਣਤੀ 188 ਸੀ ਜਦੋਂ ਕਿ ਸਾਲ 2006-07 ਵਿਚ ਇਹ ਗਿਣਤੀ 118 ਸੀ.

ਸਾਲ 2004-05 ਵਿਚ ਹਿਰਾਸਤੀ ਮੌਤਾਂ ਦੀ ਗਿਣਤੀ 136 ਸੀ ਅਤੇ ਉਸ ਤੋਂ ਅਗਲੇ ਸਾਲ ਇਹ ਗਿਣਤੀ ਵੱਧ ਕੇ 139 ਹੋ ਗਈ.ਉਹਨਾਂ ਦੱਸਿਆ ਕਿ ਰਾਸ਼ਟਰੀ ਮਨੁੱਖੀ ਅਧਿਕਾਰ ਆਯੋਗ ਨੇ ਹਿਰਾਸਤੀ ਹਿੰਸਾ ਸਾਬਤ ਹੋਣ ਵਾਲੇ ਮਾਮਲਿਆਂ ਵਿਚ ਜੁੰਮੇਵਾਰ ਅਧਿਕਾਰੀਆਂ ਖਿਲਾਫ ਵਿਭਾਗੀ ਅਤੇ ਅਨੁਸ਼ਾਸਨਿਕ ਕਾਰਵਾਈ ਦੀ ਸਿਫਾਰਸ਼ ਕੀਤੀ ਹੈ.

ਉਹਨਾਂ ਦੱਸਿਆ ਕਿ ਬੀਤੇ ਤਿੰਨ ਵਰ੍ਹਿਆਂ ਅਤੇ ਮੌਜੂਦਾ ਸਾਲ ਦੌਰਾਨ ਐਨਐਚਆਰਸੀ ਨੇ 8 ਮਾਮਲਿਆਂ ਵਿਚ ਅਨੁਸ਼ਾਸਨਿਕ ਅਤੇ ਤਿੰਨ ਮਾਮਲਿਆਂ ਵਿਚ ਸਜਾ ਦਿੱਤੇ ਜਾਣ ਦੀ ਸਿਫਾਰਸ਼ ਕੀਤੀ.

ਉਹਨਾਂ ਨਾਲ ਹੀ ਦੱਸਿਆ ਕਿ ਐਨਐਚਆਰਸੀ ਨੇ ਪੁਲਿਸ ਹਿਰਾਸਤ ਵਿਚ ਮੌਤ ਦੇ ਮਾਮਲਿਆਂ ਵਿਚ 69.45 ਲੱਖ ਰੁਪਏ ਮੁਆਵਜਾ ਦੇਣ ਦਾ ਵੀ ਫੈਸਲਾ ਦਿੱਤਾ.
(ਸਰੋਤ - ਵੈਬ ਦੁਨੀਆ)
 
ਹੋਰ ਵੀ...
ਹਰਜਾਨਾ ਦੇਵੇ ਕੰਪਨੀ:ਸੁਪਰੀਮ ਕੋਰਟ
ਬੁੱਧਦੇਵ ਨੇ ਪੀਐਮ ਨਾਲ ਕੀਤੀ ਗੱਲਬਾਤ
ਅਡਵਾਨੀ ਦਾ ਕਾਂਗਰਸ 'ਤੇ ਆਰੋਪ
ਪੀਐਮ ਦੀ ਰਾਸ਼ਟਰਪਤੀ ਨਾਲ ਮੁਲਾਕਾਤ
ਬੁਸ਼ ਨੂੰ ਸ਼ਾਕਾਹਾਰੀ ਬਣਨ ਦੀ ਸਲਾਹ
ਗ੍ਰਹਿ ਮੰਤਰੀ ਜਾਣਗੇ ਛੱਤੀਸਗੜ੍ਹ ਦੌਰੇ 'ਤੇ
ਗ੍ਰਹਿ-ਨਖੱਤਰ
ਸਿਤਾਰਿਆਂ ਦੇ ਸਿਤਾਰੇ - ਸ਼੍ਰੀਲੰਕਾ ਦੇ ਧਮਾਕੇਦਾਰ ਬੱਲੇਬਾਜ਼ ਸਨਤ ਜੈਸੂਰੀਆ ਦਾ ਜਨਮ 30 ਜੂਨ 1969 ਨੂੰ ਸਿੰਘ ਲਗਨ ਵਿੱਚ ਹੋਇਆ. ਉਹਨਾਂ ਦੀ ਜਨਮ ਰਾਸ਼ੀ....
ਅੱਗੇ ਪੜ੍ਹੋ|ਹੋਰ ਵੀ...
ਮਨੋਰੰਜਨ
AP
 
ਜੰਨਤ
'ਜੰਨਤ' ਇੱਕ ਅਜਿਹੇ ਸ਼ਖਸ ਦੀ ਕਹਾਣੀ ਹੈ, ਜੋ ਅਪਰਾਧ ਅਤੇ ਉਪਭੋਗ ਦੀ ਦਲਦਲ ਵਿੱਚ ਫੱਸ ਜਾਂਦਾ ਹੈ, ਜਦੋਂਕਿ ਉਹ ਸਵਰਗ ਦੀ ਤਲਾਸ਼ ਵਿੱਚ ਸੀ. ਅਰਜੁਨ ਇੱਕ ਲਾਪਰਵਾਹ....
ਖ਼ਤਰਨਾਕ ਸਫਰ 'ਟਸ਼ਨ'
ਸ਼ਹਿਰੀ ਜਿੰਦਗੀ ਦੀ ਝਲਕ 'ਸਿਰਫ਼..'
ਖਬਰਾਂ
ਵਪਾਰ ਖਬਰਾਂ - ਰੂਈਯਾ ਦੀ ਅਗਵਾਈ ਵਾਲੀ ਐੱਸਾਰ ਨੇ ਕਿਹਾ ਕਿ ਗੁਜਰਾਤ ਉੱਚ ਅਦਾਲਤ ਨੇ ਉਸਦੇ ਪੱਖ ਵਿੱਚ....
ਅੱਗੇ ਪੜ੍ਹੋ|ਹੋਰ ਵੀ...
Marketplace