|
| ਸੋਨੀਆ ਦੇ ਦੌਰੇ ਦੇ ਮੱਦੇਨਜ਼ਰ ਸਖਤ ਸੁਰੱਖਿਆ |
| ਜੈਪੁਰ(ਭਾਸ਼ਾ), ਵੀਰਵਾਰ, 15 ਮਈ 2008 ( 11:45 IST ) | |
ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੇ ਸਵਾਈ ਮਾਨ ਸਿੰਘ ਹਸਪਤਾਲ ਵਿਚ ਜ਼ਖਮੀਆਂ ਦਾ ਹਾਲਚਾਲ ਪੁੱਛਣ ਲਈ ਹੋ ਰਹੇ ਦੌਰੇ ਦੇ ਮੱਦੇਨਜ਼ਰ ਹਸਪਤਾਲ ਵਿਚ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਗਏ ਹਨ.
ਉੱਧਰ ਕਾਂਗਰਸ ਸੇਵਾ ਦਲ ਨੇ ਆਰੋਪ ਲਗਾਇਆ ਹੈ ਕਿ ਸੁਰੱਖਿਆ ਵਿਵਸਥਾ ਦੇ ਨਾਂ ਉੱਪਰ ਉਹਨਾਂ ਨੂੰ ਹਸਪਤਾਲ ਵਿਚੋਂ ਬਾਹਰ ਕੱਢਿਆ ਜਾ ਰਿਹਾ ਹੈ ਜਦੋਂ ਕਿ ਆਰਐਸਐਸ ਵਰਕਰਾਂ ਨੂੰ ਹਸਪਤਾਲ ਵਿਚ ਹੀ ਰਹਿਣ ਦੀ ਇਜ਼ਾਜ਼ਤ ਦਿੱਤੀ ਜਾ ਰਹੀ ਹੈ.
ਇਸ ਵਿਚਕਾਰ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੇ ਹਸਪਤਾਲ ਪੁੱਜਣ ਤੋਂ ਕੁੱਝ ਹੀ ਸਮਾਂ ਪਹਿਲਾਂ ਮੁੱਖ ਮੰਤਰੀ ਵਸੁੰਧਰਾ ਰਾਜੇ ਨੇ ਹਸਪਤਾਲ ਪੁੱਜ ਕੇ ਜ਼ਖਮੀਆਂ ਦਾ ਹਾਲਚਾਲ ਪੁੱਛਿਆ.ਪੁਲਿਸ ਅਤੇ ਮੀਡੀਆ ਵਿਚਕਾਰ ਵੀ ਵੱਖ-ਵੱਖ ਸਥਾਨਾਂ ਉੱਪਰ ਹਲਕੀ ਝੜਪ ਹੋਈ.
ਜ਼ਿਕਰਯੋਗ ਹੈ ਕਿ ਜੈਪੁਰ ਵਿਚ 13 ਮਈ ਦੀ ਸ਼ਾਮ ਨੂੰ ਹੋਏ ਲੜੀਵਾਰ ਬੰਬ ਧਮਾਕਿਆਂ ਵਿਚ 70 ਤੋਂ ਵੱਧ ਲੋਕ ਮਾਰੇ ਗਏ ਸਨ ਅਤੇ 200 ਤੋਂ ਵੱਧ ਜ਼ਖਮੀ ਹੋਏ ਸਨ.ਜ਼ਖਮੀਆਂ ਦਾ ਸਵਾਈ ਮਾਨ ਸਿੰਘ ਹਸਪਤਾਲ ਵਿਚ ਉਪਚਾਰ ਚੱਲ ਰਿਹਾ ਹੈ.
| | (ਸਰੋਤ - ਵੈਬ ਦੁਨੀਆ) |
| |
| | | |
|
|
|
|
|
| ਸਿਤਾਰਿਆਂ ਦੇ ਸਿਤਾਰੇ - ਸ਼੍ਰੀਲੰਕਾ ਦੇ ਧਮਾਕੇਦਾਰ ਬੱਲੇਬਾਜ਼ ਸਨਤ ਜੈਸੂਰੀਆ ਦਾ ਜਨਮ 30 ਜੂਨ 1969 ਨੂੰ ਸਿੰਘ ਲਗਨ ਵਿੱਚ ਹੋਇਆ. ਉਹਨਾਂ ਦੀ ਜਨਮ ਰਾਸ਼ੀ.... |
| |
|
|
|
|
 | | AP |
| | | ਜੰਨਤ | | 'ਜੰਨਤ' ਇੱਕ ਅਜਿਹੇ ਸ਼ਖਸ ਦੀ ਕਹਾਣੀ ਹੈ, ਜੋ ਅਪਰਾਧ ਅਤੇ ਉਪਭੋਗ ਦੀ ਦਲਦਲ ਵਿੱਚ ਫੱਸ ਜਾਂਦਾ ਹੈ, ਜਦੋਂਕਿ ਉਹ ਸਵਰਗ ਦੀ ਤਲਾਸ਼ ਵਿੱਚ ਸੀ. ਅਰਜੁਨ ਇੱਕ ਲਾਪਰਵਾਹ.... |
|
| |
|
|
|
|
|
| ਵਪਾਰ ਖਬਰਾਂ - ਰੂਈਯਾ ਦੀ ਅਗਵਾਈ ਵਾਲੀ ਐੱਸਾਰ ਨੇ ਕਿਹਾ ਕਿ ਗੁਜਰਾਤ ਉੱਚ ਅਦਾਲਤ ਨੇ ਉਸਦੇ ਪੱਖ ਵਿੱਚ.... |
| |
|
|
|
|
|
|
|